Tuesday, February 9, 2016

ਨਿਹੰਗ ਸਿੰਘਾ ਦੇ ਕੋਡ-ਵਰਡ

ਮਾਲਵੇ ਚੋਂ ਉਠੀ ਕਵੀਸ਼ਰੀ ਨੂੰ ਅੱਗੇ ਤੋਰਨ ਵਾਲਾ "ਬਾਬੂ ਰਜਬ ਅਲੀ" ਦਾ ਸ਼ਾਗਿਰਦ "ਸੂਬੇਦਾਰ ਹੰਸ ਸਿੰਘ ਬਰਾੜ ਮਾਹਣੀਖੇੜਾ" ਵਲੋਂ ਲਿਖੇ ਨਿਹੰਗ ਸਿੰਘਾ ਦੇ ਕੋਡ-ਵਰਡ ਪੜੋ। ਪੜ ਕੇ ਦੱਸੀ ਜਰਾ 'ਆਉਦਾਂ ਨਾ ਸੱਥ ਆਲਾ ਸਵਾਦ?ਬੋਲੇ ਨਿਹੰਗਾਂ ਸਿੰਘਾਂ ਦੇ ਸੁਣ ਸੁਣ ਲਵੋ ਅਨੰਦਸ਼ਾਇਰੀ ਹੰਸ ਬਰਾੜ ਦੀ ਮਿੱਠੇ ਮਿਸ਼ਰਿਓ ਛੰਦ|ਜਦੋਂ ਫੌਜ ਜੰਗ 'ਚ ਟੱਕਰ ਲੈਂਦੀ ਆਬੋਲੀ ਆਪੋ ਆਪਣੀ ਬਣਾਉਣੀ ਪੈਂਦੀ ਆਅਜੀਬ ਗੱਲ ਰਲਦੀ ਕਿਸੇ ਦੇ ਸੱਗੇ ਨਾਐਸਾ ਟੱਪਾ ਬੋਲਣਾ ਸਮਝ ਲੱਗੇ ਨਾਡਰ ਭੱਜ ਜਾਂਦੇ ਖਾਨ ਵਾਲੇ ਹਿੰਗਾਂ ਦੇਸੁਣੋ ਕੋਡ ਵਾਰਡ ਨਿਹੰਗ ਸਿੰਘਾਂ ਦੇਅੱਖੀਆਂ ਨੂੰ ਨੇਤਰ ਕਮਰ ਤਿੱਕ ਨੂੰ ਸਵਾ ਲੱਖ ਆਖਦੇ ਸਿਰਫ ਇੱਕ ਨੂੰਦਿਆਲ ਕੌਰ ਕੜਛੀ ਵਸਾਵਾ ਤਵੇ ਨੂੰ ਭੁਝੰਗੀ ਕਹਿ ਬੁਲਾਉਂਦੇ ਆ ਜਵਾਨ ਲਵੇ ਨੂੰਚਰਨਦਾਸੀ ਆਖਣ ਜੁੱਤੀ ਜਾਂ ਜੋੜੇ ਨੂੰਘੋੜੀ ਨੂੰ ਅਰਕਣਾ ਅਰਕ ਘੋੜੇ ਨੂੰਬੋਲੇ ਨੂੰ ਚੁਬਾਰੇ ਚੜ੍ਹਿਆ ਆਖ ਛੱਡਿਆਸੁਰਗਾਦਵਾਰੀ ਜੀਹਦਾ ਨੱਕ ਵੱਢਿਆਤਬਦੀਨ ਕੁੱਤਾ ਤੇ ਪੰਡਤ ਗੌੜ ਜੀਜੂੰਆਂ ਜੇ ਲੜਨ ਹੁੰਦੀ ਘੋੜ ਦੌੜ ਜੀਪੈਜੇ ਕਦੇ ਪੁੱਠੀ ਜੇ ਪੁਸ਼ਾਕ ਪਾਉਣੀ ਆ ਉਹਨੂੰ ਕਹਿੰਦੇ ਕੀਤੀ ਤਬਦੀਲ ਛਾਉਣੀ ਆਦਾਤਣ ਨੂੰ ਮੁੱਖ ਮੰਜਣ ਅਲਾਪਦੇ ਵਿਗੜੇ ਵਏ ਯਾਰ ਨਾ ਏਹ ਸਕੇ ਬਾਪ ਦੇਸਾਉਣ ਤਾਂਈ ਕਹਿੰਦੇ ਇੰਗ ਤੇ ਵੜਿੰਗ ਹੈ ਆਉਂਦੇ ਨਾਂਹੀ ਸੂਤ ਹੁੰਦੇ ਜੇ ਤੜਿੰਗ ਹੈਗੱਡੇ ਨੂੰ ਜ਼ਹਾਜ਼ ਰੇਲ ਤਾਂਈ ਭੂਤਨੀ ਚਾਦਰੇ ਨੂੰ ਤੰਬਾ ਜਾਂਘੀਏ ਨੂੰ ਸੂਤਣੀਕਾਰ ਤਾਂਈ ਰੰਡੀ ਸਾਇਕਲ ਨੂੰ ਚਰਖਾਞ ਮੁੜ੍ਹਕੇ ਆਏ ਨੂੰ ਕਹਿੰਦੇ ਆਗੀ ਵਰਖਾਭੋਇੰ ਸੂਰ ਗੋਗਲੂ ਤੇ ਮੂਲੀ ਸੂਰੀ ਆ ਆਲੂਆਂ ਨੂੰ ਆਂਡੇ ਗੱਲਬਾਤ ਪੂਰੀ ਆਦਾਤੀ ਬਘਿਆੜੀ ਤੇ ਖੁਰਪੇ ਨੂੰ ਸ਼ੇਤਰਾਕਾਣੇ ਨੂੰ ਕਹਿਣ ਸਵਾ ਲੱਖ ਨੇਤਰਾਗੂੰਗੇ ਨੂੰ ਕਵੀਸ਼ਰ ਸੁਚੱਲ ਡੁੱਡੇ ਨੂੰ ਗਧਾ ਠਾਣੇਦਾਰ ਜਵਾਨ ਬੁੱਢੇ ਨੂੰਜਾਣਾ ਹੋਵੇ ਬਾਹਰ ਜੇ ਜੰਗਲ ਬਾਜੀ ਨੂੰਕਹਿਣ ਦੇਣ ਚੱਲੇ ਆ ਰਸਦ ਕਾਜ਼ੀ ਨੂੰਮਾਰਕੇ ਭੰਨਣ ਜੇ ਕਿਸੇ ਦਾ ਗਾਟਾ ਜੀ ਉਹਨੂੰ ਕਹਿੰਦੇ ਗਰਮ ਛਕਾਤਾ ਚਾਹਟਾ ਜੀਪਤਾਲਪੁਰੀ ਕਹਿੰਦੇ ਆ ਨਰੋਈ ਕਹੀ ਨੂੰਸ਼ੀਸ਼ ਮਹਿਲ ਕਹਿਣ ਸਾਰੀ ਛੱਤ ਢਹੀ ਨੂੰਬਾਹਲੀ ਫੌਜ ਵੇਖ ਆਪ ਜੇ ਡਰਨ ਤਾਂਉਹਨੂੰ ਕਹਿੰਦੇ ਖਾਲਸਾ ਹੋ ਗਿਆ ਹਰਨ ਤਾਂਗੂੜ੍ਹੀ ਨੀਂਦ ਸੌਣਾ ਜੱਗ ਨੂੰ ਵਿਸਾਰਨਾ ਅਨਹਦ ਸ਼ਬਦ ਘਰਾੜੇ ਮਾਰਨਾਹੰਕਾਰਿਆ ਹੋਇਆ ਆਖਣ ਕਛਿਹਰੇ ਪਾਟੇ ਨੂੰਕਹਿੰਦੇ ਕੁੰਭਕਰਨ ਨਰੋਏ ਬਾਟੇ ਨੂੰਅਕਾਸ਼ਪਰੀ ਬੱਕਰੀ 'ਚ ਟੰਗਾ ਬੱਕਰਾਭੇਡ ਤਾਂਈ ਪਰੀ ਤੇ ਦਿਓਤ ਛੱਤਰਾਅਕਾਸ਼ ਦੀਵੇ ਕਹਿੰਦੇ ਸੂਰਜ ਤੇ ਚੰਦ ਨੂੰ ਸਿਆਣਾ ਸੋਥਾ ਕਹਿੰਦੇ ਆ ਅਕਲਮੰਦ ਨੂੰਆਕੀ ਹੋਇਆ ਕਹਿੰਦੇ ਜੇਹੜਾ ਜੇਲ੍ਹ ਜਾਵੜਿਆਆਕੜਭੰਨ ਆਗਿਆ ਬੁਖਾਰ ਜੇ ਚੜ੍ਹਿਆਐਰਾਪਾਤਾ ਝੋਟਾ ਮਹਿਖਾਸੁਰ ਸਾਨ੍ਹ ਨੂੰ ਮੁਸਲਾ ਤੁਰਕ ਕਹਿੰਦੇ ਆ ਪਠਾਣ ਨੂੰਮਿਰਚਾਂ ਲੜਾਕੀਆਂ ਨਿਸ਼ਾਨ ਝੰਡੇ ਨੂੰਲੂਣ ਨੂੰ ਸਰਬਰਸ ਰੂਪਾ ਗੰਢੇ ਨੂੰਚਾਲੇ ਪਾ ਗਿਆ ਕਹਿੰਦੇ ਮਰ ਮੁੱਕ ਪੈਣ ਨੂੰ ਆਹਦੇ ਆ ਚੰਨਣ ਕੁਰ ਲਾਲਟੈਣ ਨੂੰਮੁੱਠੀ ਚਾਪੀ ਕਹਿਣ ਕੁੱਟਕੇ ਪਿੰਜਣ ਨੂੰਤੇਜਾ ਸਿੰਘ ਕਹਿੰਦੇ ਰੇਲ ਦੇ ਇੰਜਣ ਨੂੰਜਦੋਂ ਮੁੱਕ ਜਾਂਦੀ ਖਾਣ ਦੀ ਰਸਦ ਜੀਓਦੋਂ ਕਹਿੰਦੇ ਹੋਗਿਆ ਲੰਗਰ ਮਸਤ ਜੀਘਰ ਘਰ ਮੰਗ ਗਲੀ ਗਲੀ ਗਾਹੀ ਆ ਜਾ ਕਹਿਣ ਕੀਤੀ ਖੂਬ ਉਗਰਾਹੀ ਆਸੱਜਣ ਕਕੈਣ ਚੋਰ ਡਾਕੂ ਠੱਗ ਨੂੰਹਜ਼ੂਰੀਆ ਰੁਮਾਲਾ ਦਸਤਾਰ ਪੱਗ ਨੂੰਇੰਦਰ ਰਾਣੀ ਕਹਿੰਦੇ ਆ ਸ਼ਰਦ ਪਾਉਣ ਨੂੰਮੁਹੰਮਦੀ ਗੁਸਲ ਕਹਿਣ ਨੰਗਾ ਨਹਾਉਣ ਨੂੰਰੂਪ ਕੌਰ ਕਣਕ ਬਦਾਮ ਛੋਲੇਆਂ ਨੂੰ ਲਾਚੀਦਾਣਾ ਬਾਜਰਾ ਪਛਾਣੋਂ ਬੋਲੇਆਂ ਨੂੰਸਣ ਦੀ ਸੂਬੀ ਨੂੰ ਨਾਲਾ ਕਹਿਣ ਰੇਸ਼ਮੀ ਸਾਧਣੀ ਨੂੰ ਆਖਣ ਗਿੱਦੜ ਭੇਸਮੀਂਗਿੱਦੜਰੰਗਾ ਆਖਣ ਉਦਾਸੀ ਸਾਧ ਨੂੰ ਬਰਮਰਸ ਕਹਿਕੇ ਚੂਪਣ ਕਮਾਦ ਨੂੰਮਾਰੂ ਗੌਣ ਕਹਿਣ ਰੋਣ ਤੇ ਪਿੱਟਣ ਨੂੰ ਟੀਟ ਬਹੁਟੀ ਕਹਿੰਦੇ ਟਿੱਬੇ ਦੀ ਟਿੱਟਣ ਨੂੰਖਾਧੀ ਨੀਲ ਬਰਫੀ ਬਿੱਲੀ ਨੂੰ ਮਲਕਾ ਲੂੰਬੜ ਨੂੰ ਕਹਿੰਦੇ ਆ ਵਕੀਲ ਝੱਲ ਕਾ ਘੱਗਰੇ ਦਾ ਨਾਮ ਧੂੜਕੋਟ ਲੈਂਦੇ ਆਸੁੱਥਣ ਨੂੰ ਰਫਲ ਦੁਨਾਲੀ ਕਹਿੰਦੇ ਆਜਦੋਂ ਆਉਂਦੀ ਆਟਾ ਪੀਸਣੇ ਦੀ ਵਾਰੀ ਆ ਅੱਜ ਕਹਿਣ ਕੀਤੀ ਫਿਰਨੀ ਦੀ ਸਵਾਰੀ ਆਮੱਛੀ ਜਲ ਤੋਰੀ ਭੇਜੀ ਆਗੀ ਹਰ ਦੀ ਪਸ ਤੋਂ ਬਣਾਲੀ ਆ ਸਿੰਘਾਂ ਨੇ ਕਰਦੀਰਹਿੰਦੀ ਜੀਹਨੂੰ ਪੀਕੇ ਤੇ ਟਿਕਾਣੇ ਮੱਤ ਨੀਂਆਖਦੇ ਸ਼ਰਾਬ ਤਾਂਈ ਪੰਜ ਰਤਨੀਂਹੋਲਾਂ ਨੂੰ ਅਲੈਚੀਆਂ ਸਮੁੰਦ ਸ਼ੀਰ ਨੂੰ ਕੁਣਕਾ ਕੜਾਹ ਨੂੰ ਤਸ਼ਮਾਹੀ ਖੀਰ ਨੂੰਹਜ਼ਾਰ ਮੇਖੀ ਆਖਣ ਫਟੀ ਵਈ ਜੁੱਲੀ ਨੂੰ ਟੱਪ ਨੂੰ ਮਹੱਲ ਦਰਵਾਜ਼ਾ ਕੁੱਲੀ ਨੂੰਬਸ ਹਰਦੇਵ ਸਿੰਹਾਂ ਮੁਕਾਦੇ ਛੇੜੇ ਨੂੰ ਨਹੀਂ ਮੁੱਕਣ ਵਾਲਾ ਛੇੜ ਲਿਆ ਤੂੰ ਜੇਹੜੇ ਨੂੰਬਾਬੂ , ਮਾਘੀ ਚੰਦ ਲਿਖ ਲਿਖ ਥੱਕਗੇਬੋਲੇ ਨਾ ਮੁੱਕਣ ਸੂਬੇਦਾਰ ਥੱਕਗੇ